ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ , ਅਗਸਤ 4
ਪੰਜਾਬ ਦੇ ਹੁਸ਼ਿਆਰਪੁਰ ਵਿਚ 25 ਸਾਲਾ ਲੜਕੀ ਨੂੰ ਕਥਿਤ ਤੌਰ ‘ਤੇ ਚੱਲਦੀ SUV ਦੇ ਬੋਨਟ ‘ਤੇ ਬੈਠਣ ਦੇ ਦੋਸ਼ ਹੇਠ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂਕਿ ਇਕ ਹੋਰ ਵਿਅਕਤੀ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਹੁਸ਼ਿਆਰਪੁਰ ਪੁਲਿਸ ਨੇ ਟਵੀਟ ਕਰ ਕੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਦਸੂਹਾ ‘ਚ ਥਾਰ ਗੱਡੀ ਦੇ ਬੋਨਟ ‘ਤੇ ਬੈਠ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਟ੍ਰੈਫਿਕ ਨਿਯਮਾਂ ਤਹਿਤ ਥਾਰ ਗੱਡੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਕੀਤੀ। ਪੁਲਿਸ ਨੇ ਉਨ੍ਹਾਂ ਨੂੰ ਭਵਿੱਖ ਵਿਚ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ।
ਦਸੂਹਾ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਰਜਿਸਟ੍ਰੇਸ਼ਨ ਨੰਬਰ ਰਾਹੀਂ ਐੱਸਯੂਵੀ ਦੇ ਮਾਲਕ ਨੂੰ ਟਰੇਸ ਕਰ ਕੇ ਮੋਟਰ ਵ੍ਹੀਕਲ ਐਕਟ ਤਹਿਤ ਵਾਹਨ ਜ਼ਬਤ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਲੜਕੀ ਅਤੇ SUV ਵਿਚ ਸਵਾਰ ਹੋਰ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ।
ਹੁਸ਼ਿਆਰਪੁਰ ਪੁਲਿਸ ਨੇ ਦਸੂਹਾ ‘ਚ ਥਾਰ ਗੱਡੀ ਦੇ ਬੋਨਟ ‘ਤੇ ਬੈਠ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਸੋਸ਼ਲ ਮੀਡੀਆ ਰਾਹੀਂ ਮਿਲੀ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਰ ਗੱਡੀ ਨੂੰ ਟ੍ਰੈਫਿਕ ਨਿਯਮਾਂ ਤਹਿਤ ਕਬਜਾ ਪੁਲਿਸ ਵਿੱਚ ਲੈਕੇ ਕਾਰਵਾਈ ਕੀਤੀ ਗਈ। ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹੀ ਹਰਕਤ ਨਾ ਕਰਨ ਦੀ ਚਿਤਾਵਨੀ ਦਿੱਤੀ।..(1/2) pic.twitter.com/T82au9AALQ
— Hoshiarpur Police (@PP_Hoshiarpur) August 2, 2023







