ਛੋਟੇ ਸਿੱਧੂ ਨੂੰ ਮੱਥਾ ਟਿਕਾਉਣ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਮੂਸੇਵਾਲਾ ਦੇ ਮਾਂਪੇ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਈ 11

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵ ਜਨਮੇ ਬੱਚੇ ਛੋਟੇ ਸਿੱਧੂ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟਿਕਾਉਣ ਪੁੱਜੇ।
ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਸਰਕਾਰ ਦੀ ਅਣਗਹਿਲੀ ਕਰਕੇ ਹੀ ਮੇਰਾ ਪੁੱਤਰ ਮੌਤ ਦੇ ਮੂੰਹ ਜਾ ਪਿਆ ਸੀ। ਜਿਸ ਬਾਰੇ ਆਪ ਸਰਕਾਰ ਨੇ ਅਦਾਲਤ ਵਿਚ ਦਿੱਤੇ ਹਲਫ਼ਨਾਮੇ ਵਿਚ ਮੰਨਿਆ ਵੀ ਹੈ। ਚੋਣ ਨਾ ਲੜਨ ਸੰਬੰਧੀ ਪੁੱਛੇ ਜਾਣ ’ਤੇ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪਰਿਵਾਰਿਕ ਜ਼ਿੰਮੇਵਾਰੀਆਂ ਕਾਰਨ ਉਹ ਖੁਦ ਚੋਣ ਨਹੀਂ ਲੜ ਰਹੇ ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਉਹ ਹੋਰ ਉਮੀਦਵਾਰਾਂ ਨੂੰ ਜ਼ਰੂਰ ਸਮਰਥਨ ਦੇਣਗੇ।

Leave a Reply

Your email address will not be published. Required fields are marked *

View in English