ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ‘ਚ ਸ਼ਾਮਿਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 14

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਹੁਣ ‘ਆਪ’ ਛੱਡ ਕੇ ਕਾਂਗਰਸ ਵਿੱਚ ਪਰਤ ਆਏ ਹਨ।

ਉਹ ਦਿੱਲੀ ‘ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English