ਜਗਾਧਰੀ ‘ਚ CM ਮਨੋਹਰ ਲਾਲ ਲਹਿਰਾਉਣਗੇ ਰਾਸ਼ਟਰੀ ਝੰਡਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜਨਵਰੀ 22

ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੌਰਾਨ ਹਰਿਆਣਾ ਵਿੱਚ 75 ਥਾਵਾਂ ’ਤੇ ਗਣਤੰਤਰ ਦਿਵਸ ਸਮਾਗਮ ਕਰਵਾਏ ਜਾਣਗੇ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਥਾਨੇਸਰ ਅਤੇ ਮੁੱਖ ਮੰਤਰੀ ਮਨੋਹਰ ਲਾਲ ਜਗਾਧਰੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਰਾਜ ਭਵਨ ਚੰਡੀਗੜ੍ਹ ਵਿਖੇਐਟ ਹੋਮ ਪ੍ਰੋਗਰਾਮ ਕਰਵਾਇਆ ਜਾਵੇਗਾ। ਛੇੜਛਾੜ ਦੇ ਦੋਸ਼ਾਂ ‘ਚ ਘਿਰੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਰਾਜ ਮੰਤਰੀ ਸੰਦੀਪ ਸਿੰਘ ਪਿਹੋਵਾ ‘ਚ ਤਿਰੰਗਾ ਲਹਿਰਾਉਣਗੇ।

ਇਸ ਗਣਤੰਤਰ ਦਿਵਸ ਮੌਕੇ ਪੰਚਾਇਤੀ ਰਾਜ ਸੰਸਥਾਵਾਂ ਦੀ ਸ਼ਮੂਲੀਅਤ ਨੂੰ ਵਧਾਉਂਦੇ ਹੋਏ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਦੇ ਮੁਖੀ ਵੀ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਉਣਗੇ।

Leave a Reply

Your email address will not be published. Required fields are marked *

View in English