ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਸਰਕਾਰਾਂ ਸਿੱਖਾਂ ਨਾਲ ਵਿਤਕਰੇ ਵਾਲੀ ਨੀਤੀਆਂ ਛੱਡਕੇ ਨਿਆਂ ਕਰਨ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਨਵੰਬਰ 18

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਿੱਖਾਂ ਪ੍ਰਤੀ ਨਫਰਤ ਫਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸ਼ਰੇਆਮ ਸਿੱਖਾਂ ਦੀ ਨਸਲਕੁਸ਼ੀ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਦੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉਤੇ ਹਮਲਾ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਜਦੋਂ ਕਿ ਸਾਰੇ ਮਾਹੌਲ ਵਿਚ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੀਆਂ ਗੱਲਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਇਸ ਦੇਸ਼ ਵਿਚ ਹਿੰਦੂ ਰਾਸ਼ਟਰ ਦੇ ਦਾਅਵੇ ਕਰਨੇ ਗਲਤ ਨਹੀਂ ਹੈ ਤਾਂ ਸਿੱਖ ਰਾਸ਼ਟਰ ਦੀਆਂ ਗੱਲਾਂ ਕਰਨ ਵਾਲੇ ਗਲਤ ਕਿਵੇਂ ਹੋ ਸਕਦੇ ਹਨ। ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲਿਆਂ ਨੂੰ ਨਕੇਲ ਪਾਉਣੀ ਚਾਹੀਦੀ ਹੈ। ਜੇਕਰ ਇਹੀ ਧਮਕੀ ਗੈਰ ਹਿੰਦੂ ਵਲੋਂ ਵੱਡੇ ਹਿੰਦੂ ਤੀਰਥ ਬਾਰੇ ਕੀਤੀ ਹੁੰਦੀ ਤਾਂ ਉਹ ਜੇਲ੍ਹ ਵਿਚ ਹੁੰਦਾ।

Leave a Reply

Your email address will not be published. Required fields are marked *

View in English