ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿੱਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ: ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਹਨ। ਇਹ ਕਮੇਟੀ ਉਪ ਚੋਣਾਂ ਦੀ ਸਮੁੱਚੀ ਮੁਹਿੰਮ ਦੀ ਨਿਗਰਾਨੀ ਕਰੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ।







