ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 11
ਜਸਟਿਸ ਡੀਵਾਈ ਚੰਦਰਚੂੜ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਮੌਜੂਦਾ ਚੀਫ਼ ਜਸਟਿਸ ਯੂਯੂ ਲਲਿਤ ਨੇ ਆਪਣੇ ਉੱਤਰਾਧਿਕਾਰੀ ਵਜੋਂ ਕੇਂਦਰ ਸਰਕਾਰ ਨੂੰ ਜਸਟਿਸ ਡੀਵਾਈ ਚੰਦਰਚੂੜ ਦੇ ਨਾਂ ਦੀ ਸਿਫ਼ਾਰਸ਼ ਕੀਤੀ ਹੈ। ਦੱਸ ਦਈਏ ਕਿ ਚੀਫ਼ ਜਸਟਿਸ ਯੂਯੂ ਲਲਿਤ ਨੇ ਅੱਜ ਸਵੇਰੇ 10:15 ਵਜੇ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨੂੰ ਜੱਜ ਲਾਉਂਜ ‘ਚ ਇਕੱਠੇ ਹੋਣ ਲਈ ਸੱਦਾ ਦਿੱਤਾ ਸੀ।
ਜਸਟਿਸ ਡੀਵਾਈ ਚੰਦਰਚੂੜ ਨੂੰ ਭਾਰਤ ਦੇ 50ਵੇਂ ਚੀਫ਼ ਜਸਟਿਸ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਵੱਲੋਂ ਕਾਨੂੰਨ ਮੰਤਰਾਲੇ ਨੇ ਸੀਜੇਆਈ ਲਲਿਤ ਨੂੰ ਅਪੀਲ ਕੀਤੀ ਸੀ ਕਿ ਉਹ ਉਨ੍ਹਾਂ ਨੂੰ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਭੇਜਣ। ਜਸਟਿਸ ਡੀਵਾਈ ਚੰਦਰਚੂੜ ਮੌਜੂਦਾ ਸੀਜੇਆਈ ਲਲਿਤ ਤੋਂ ਬਾਅਦ ਸਭ ਤੋਂ ਸੀਨੀਅਰ ਹਨ ਅਤੇ ਇਹੀ ਕਾਰਨ ਹੈ ਕਿ ਚੰਦਰਚੂੜ ਦੇ ਨਾਂ ਦੀ ਸਰਕਾਰ ਨੂੰ ਸਿਫਾਰਸ਼ ਕੀਤੀ ਗਈ ਸੀ।
ਦੱਸ ਦੇਈਏ ਕਿ ਜਸਟਿਸ ਡੀਵਾਈ ਚੰਦਰਚੂੜ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ। ਉਹ 10 ਨਵੰਬਰ 2024 ਨੂੰ ਸੇਵਾਮੁਕਤ ਹੋ ਜਾਣਗੇ।







