ਜ਼ਿਮਨੀ ਚੋਣਾਂ : ਨੀਮ ਫੌਜੀ ਬਲਾਂ ਦੀਆਂ 17 ਕੰਪਨੀਆਂ ਤਾਇਨਾਤ

ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 17 ਕੰਪਨੀਆਂ ਅਤੇ ਪੰਜਾਬ ਪੁਲਿਸ ਦੇ 6481 ਜਵਾਨ ਡਿਊਟੀ ‘ਤੇ ਤਾਇਨਾਤ ਕੀਤੇ ਹਨ। ਜਦੋਂਕਿ 3868 ਮੁਲਾਜ਼ਮ ਚੋਣ ਡਿਊਟੀ ਦੇਣਗੇ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੀਸੀਟੀਵੀ ਕੈਮਰਿਆਂ ਰਾਹੀਂ 100% ਲਾਈਵ ਵੈਬ ਕਾਸਟਿੰਗ ਦੀ ਨਿਗਰਾਨੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਵੋਟਿੰਗ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸਾਡੇ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।

Leave a Reply

Your email address will not be published. Required fields are marked *

View in English