ਫੈਕਟ ਸਮਾਚਾਰ ਸੇਵਾ
ਲੁਧਿਆਣਾ , ਸਤੰਬਰ 1
ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਅਹੁਦੇਦਾਰਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ 74 ਮੈਂਬਰੀ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ ਕੀਤਾ ਹੈ। ਤਲਵਾੜ ਨੇ ਆਪਣੀ ਸੂਚੀ ‘ਚ ਹਰ ਵਰਗ ਨੂੰ ਨੁਮਾਇੰਦਗੀ ਦੇਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਦੂਸਰੀ ਸੂਚੀ ਵੀ ਜਾਰੀ ਕੀਤੀ ਜਾਵੇਗੀ।













