ਫੈਕਟ ਸਮਾਚਾਰ ਸੇਵਾ
ਲੁਧਿਆਣਾ , ਮਾਰਚ 23
ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਹਿਰ ਦੇ ਨਗਰ ਨਿਗਮ ਦਫ਼ਤਰ ਸਾਹਮਣੇ ਮੁੱਖ ਬਜ਼ਾਰ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਝੰਡੇ ਲਗਾ ਦਿੱਤੇ ਗਏ ਸਨ। ਪਾਰਟੀ ਨੇ ਇਹ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿੱਤੇ ਨੋਟਿਸ ‘ਚ ਦਿੱਤਾ ਹੈ। ਹੁਣ ਪਾਰਟੀ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਇਹ ਝੰਡੇ ਲਾਏ ਸਨ, ਉਨ੍ਹਾਂ ਵਿਰੁੱਧ ਜ਼ਿਲ੍ਹਾ ਚੋਣ ਕਮਿਸ਼ਨ ਵੱਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਹੈ।
ਜਦੋਂ ਇਹ ਮਾਮਲਾ ਜ਼ਿਲ੍ਹਾ ਚੋਣ ਅਫ਼ਸਰ ਦੇ ਧਿਆਨ ‘ਚ ਲਿਆਂਦਾ ਗਿਆ ਤਾਂ ਉਨ੍ਹਾਂ ਇਸ ’ਤੇ ਕਾਰਵਾਈ ਕਰਦਿਆਂ ਪਾਰਟੀ ਨੂੰ ਨੋਟਿਸ ਜਾਰੀ ਕਰ ਦਿੱਤਾ। ਪਾਰਟੀ ਨੂੰ 24 ਘੰਟਿਆਂ ਦੇ ਅੰਦਰ ਇਸ ਦਾ ਜਵਾਬ ਦੇਣਾ ਪਿਆ। ਇਸ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੁਮਾਇੰਦੇ ਨੇ ਕਿਹਾ ਕਿ ਉਨ੍ਹਾਂ ਵੱਲੋਂ ਯਾਤਰਾ ਕੱਢਣ ਦੀ ਇਜਾਜ਼ਤ ਲਈ ਗਈ ਸੀ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਹ ਝੰਡੇ ਕਿਸ ਨੇ ਲਾਏ ਹਨ। ਸੰਭਵ ਹੈ ਕਿ ਕਿਸੇ ਨੇ ਇਹ ਸ਼ਰਾਰਤ ਕੀਤੀ ਹੋਵੇ। ਇਸ ‘ਤੇ ਪ੍ਰਸ਼ਾਸਨ ਨੇ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਲੱਭਣ ਲਈ ਕਿਹਾ ਹੈ।







