ਜੀਂਦ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਦੇ ਦੋਸ਼ ’ਚ ਪ੍ਰਿੰਸੀਪਲ ਬਰਖ਼ਾਸਤ

ਫੈਕਟ ਸਮਾਚਾਰ ਸੇਵਾ

ਜੀਂਦ, ਨਵੰਬਰ 28

ਜੀਂਦ ਦੇ ਉਚਾਨਾ ਮੰਡੀ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਈ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਮੁਅੱਤਲ ਪ੍ਰਿੰਸੀਪਲ ਕਰਤਾਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਹਰਿਆਣਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਿੰਸੀਪਲ ਖ਼ਿਲਾਫ਼ ਬਰਖਾਸਤਗੀ ਦੀ ਕਾਰਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਈ ਵਿਦਿਆਰਥਣਾਂ ਨੇ ਪ੍ਰਿੰਸੀਪਲ ਖ਼ਿਲਾਫ਼ ਬਦਸਲੂਕੀ ਦੇ ਬਿਆਨ ਦਿੱਤੇ ਹਨ। ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *

View in English