ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 20
ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਦੋਸ਼ੀ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲੇ ‘ਚ ਅਦਾਕਾਰਾ ਅੱਜ ਪ੍ਰੋਡਕਸ਼ਨ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। ਜੈਕਲੀਨ ਦੇ ਨਾਲ ਉਨ੍ਹਾਂ ਦੇ ਵਕੀਲ ਪ੍ਰਸ਼ਾਂਤ ਪਾਟਿਲ ਅਤੇ ਸ਼ਕਤੀ ਪਾਂਡੇ ਵੀ ਹਨ। ਇਸ ਦੇ ਨਾਲ ਹੀ ਸੁਕੇਸ਼ ਚੰਦਰਸ਼ੇਖਰ ਨੂੰ ਵੀ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 12 ਦਸੰਬਰ ਨੂੰ ਜੈਕਲੀਨ ਫਰਨਾਂਡੀਜ਼ ਇਸ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਹੋਈ ਸੀ। ਇਸ ਦੌਰਾਨ ਮਾਮਲੇ ਦੀ ਸੁਣਵਾਈ 20 ਦਸੰਬਰ ਤੱਕ ਟਾਲ ਦਿੱਤੀ ਗਈ ਸੀ।







