ਬੇਰੂਤ : ਭਾਰਤ ਸਰਕਾਰ ਵੀ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਸੰਭਾਵਿਤ ਜੰਗ ਨੂੰ ਲੈ ਕੇ ਅਲਰਟ ਮੋਡ ‘ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਛੱਡਣ ਦੀ ਸਲਾਹ ਦਿੱਤੀ ਹੈ। ਨਾਲ ਹੀ ਭਾਰਤੀਆਂ ਨੂੰ ਲੇਬਨਾਨ ਦੀ ਯਾਤਰਾ ਨਾ ਕਰਨ ਲਈ ਕਿਹਾ ਗਿਆ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਜ਼ਰਾਈਲ ਛੇਤੀ ਹੀ ਲੇਬਨਾਨ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਹਾਲ ਹੀ ਵਿੱਚ ਇਜ਼ਰਾਈਲ ਅਤੇ ਹਿਜ਼ਬੁੱਲਾ ਦਰਮਿਆਨ ਵੱਡੇ ਹਵਾਈ ਹਮਲੇ ਹੋਏ ਸਨ।







