ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੁਲਾਈ 12
ਦੇਸ਼ ‘ਚ ਟਮਾਟਰ ਦੀਆਂ ਕੀਮਤਾਂ ਘਟਾਉਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਅੱਜ ਸਹਿਕਾਰੀ ਸਭਾਵਾਂ ਨੈਫੇਡ ਅਤੇ ਐਨਸੀਸੀਐਫ ਨੂੰ ਆਂਧਰਾ ਪ੍ਰਦੇਸ਼, ਕਰਨਾਟਕ ਤੇ ਮਹਾਰਾਸ਼ਟਰ ਤੋਂ ਟਮਾਟਰ ਦੀ ਖਰੀਦਣ ਦਾ ਨਿਰਦੇਸ਼ ਦਿੱਤਾ ਹੈ।
ਇਹ ਟਮਾਟਰ ਵੱਡੇ ਖਪਤ ਕੇਂਦਰਾਂ ‘ਚ ਵੰਡੇ ਜਾਣਗੇ ਜਿੱਥੇ ਪਿਛਲੇ ਇਕ ਮਹੀਨੇ ‘ਚ ਪ੍ਰਚੂਨ ਕੀਮਤਾਂ ‘ਚ ਸਭ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਟਮਾਟਰ ਦਾ ਸਟਾਕ 14 ਜੁਲਾਈ ਯਾਨੀ ਸ਼ੁੱਕਰਵਾਰ ਤੋਂ ਦਿੱਲੀ-ਐਨਸੀਆਰ ਖੇਤਰ ‘ਚ ਖਪਤਕਾਰਾਂ ਨੂੰ ਸਬਸਿਡੀ ਵਾਲੀਆਂ ਕੀਮਤਾਂ ‘ਤੇ ਪ੍ਰਚੂਨ ਦੁਕਾਨਾਂ ਰਾਹੀਂ ਵੰਡਿਆ ਜਾਵੇਗਾ।
ਦੇਸ਼ ‘ਚ ਭਾਰੀ ਮੀਂਹ ਕਾਰਨ ਸਪਲਾਈ ‘ਚ ਵਿਘਨ ਪੈਣ ਕਾਰਨ ਦੇਸ਼ ਦੇ ਕਈ ਹਿੱਸਿਆਂ ‘ਚ ਟਮਾਟਰ ਦੀ ਪ੍ਰਚੂਨ ਕੀਮਤ 200 ਰੁਪਏ ਪ੍ਰਤੀ ਕਿਲੋਗ੍ਰਾਮ ਤਕ ਪਹੁੰਚ ਗਈ ਹੈ। ਦੱਸ ਦੇਈਏ ਕਿ ਟਮਾਟਰ ਦੀ ਖਰੀਦ ਦਾ ਕੰਮ ਨੈਸ਼ਨਲ ਐਗਰੀਕਲਚਰਲ ਕੋਆਪ੍ਰੇਟਿਵ ਮਾਰਕੀਟਿੰਗ ਫੈਡਰੇਸ਼ਨ (NAFED) ਤੇ ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ (NCCF) ਕਰਨਗੇ।







