ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਨਵੰਬਰ 6
ਆਸਟ੍ਰੇਲੀਆ ਦੀ ਮੇਜ਼ਬਾਨੀ ‘ਚ ਖੇਡੇ ਜਾ ਰਹੇ ਟੀ-20 ਵਰਲਡ ਕੱਪ 2022 ‘ਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਹੈ। ਐਡੀਲੇਡ ‘ਚ ਖੇਡੇ ਗਏ ਦਿਲਚਸਪ ਮੁਕਾਬਲੇ ‘ਚ ਨੀਦਰਲੈਂਡ ਟੀਮ ਨੇ ਦੱਖਣੀ ਅਫ਼ਰੀਕਾ ਨੂੰ 13 ਦੌੜਾਂ ਨਾਲ ਕਰਾਰੀ ਹਾਰ ਦਿੱਤੀ ਹੈ। ਇਸ ਦੇ ਨਤੀਜੇ ਵਜੋਂ ਭਾਰਤੀ ਟੀਮ ਸੈਮੀਫਾਈਨਲ ‘ਚ ਕੁਆਲੀਫਾਈ ਕਰਨ ਵਾਲੀ ਤੀਜੀ ਟੀਮ ਬਣ ਗਈ ਹੈ, ਜਦਕਿ ਅਫ਼ਰੀਕੀ ਟੀਮ ਬਾਹਰ ਹੋ ਗਈ ਹੈ।







