ਫੈਕਟ ਸਮਾਚਾਰ ਸੇਵਾ
ਲੁਧਿਆਣਾ, ਜੂਨ 17
ਲੁਧਿਆਣਾ ਚ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੀ ਡਾਕੂ ਹਸੀਨਾ ਮੋਨਾ ਅਤੇ ਉਹਦੇ ਪਤੀ ਨੂੰ ਉਤਰਾਖੰਡ ਤੋਂ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਬਾਰੇ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕਰੀਬ 6 ਲੁਟੇਰਿਆਂ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ ਸਾਢੇ 5 ਕਰੋੜ ਰੁਪਏ ਵੀ ਬਰਾਮਦ ਕਰ ਲਏ ਗਏ ਹਨ।







