ਡਿਪਟੀ ਕਮਿਸ਼ਨਰ ਨੇ ਸੀ-ਵਿਜਿਲ ਸੈਂਟਰ, ਕੰਟ੍ਰੋਲ ਰੂਮ ਅਤੇ ਐੱਮ.ਸੀ.ਐੱਮ.ਸੀ ਰੂਮ ਦਾ ਕੀਤਾ ਅਚਨਚੇਤ ਦੌਰਾ

ਫੈਕਟ ਸਮਾਚਾਰ ਸੇਵਾ

ਰੂਪਨਗਰ, ਮਾਰਚ 27

ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਸੀ-ਵਿਜਿਲ ਸੈਂਟਰ, ਕੰਟ੍ਰੋਲ ਰੂਮ ਅਤੇ ਐੱਮ.ਸੀ.ਐੱਮ.ਸੀ ਰੂਮ ਦਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅਚਨਚੇਤ ਦੌਰਾ ਕੀਤਾ ਅਤੇ ਚੋਣਾਂ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਕੀਤਾ।

ਉਨ੍ਹਾਂ ਲੋਕ ਸਭਾ ਚੋਣਾਂ-2024 ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਚੋਣਾਂ ਦੀ ਡਿਊਟੀ ਨੂੰ ਆਪਣਾ ਫਰਜ਼ ਸਮਝਦੇ ਹੋਏ ਪੂਰੀ ਤਨਦੇਹੀ ਨਾਲ ਕੀਤਾ ਜਾਵੇ ਅਤੇ ਮਿਲੇ ਹੋਏ ਹਰ ਕੰਮ ਨੂੰ ਪੂਰੀ ਗੰਭੀਰਤਾ ਨਾਲ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਸੀ-ਵਿਜਲ ਐਪ ਰਾਹੀਂ ਕੋਈ ਵੀ ਆਮ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ। ਉਨ੍ਹਾਂ ਸਾਰੀਆਂ ਹੀ ਟੀਮਾਂ ਨੂੰ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੱਤਾ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੋਲ ਫਰੀ ਨੰਬਰ 18001803469, ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤਾਂ ਤੇ ਕਾਰਵਾਈ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਅਧਿਕਾਰੀਆਂ ਅਤੇ ਇੰਸਪੈਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸੂਚਨਾ ਦੀ ਪ੍ਰਮਾਣਿਕਤਾ ਦੇ ਆਧਾਰ ‘ਤੇ ਅਤੇ ਜਾਂਚ ਤੋਂ ਬਾਅਦ ਉਚਿਤ ਮਾਮਲਿਆਂ ‘ਚ ਕਾਨੂੰਨ ਅਨੁਸਾਰ ਨਕਦੀ ਆਦਿ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

View in English