ਡਿਪਟੀ ਕਮਿਸ਼ਨਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਨਵੰਬਰ 15

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 17 ਨਵੰਬਰ ਨੂੰ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ।

ਡਿਪਟੀ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਮਰਜੀਤ ਬੈਂਸ ਅਤੇ ਅਨੀਤਾ ਦਰਸ਼ੀ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਸਟੇਡੀਅਮ ਵਿਖੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕਰਦੇ ਹੋਏ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਮੈਗਾ ਸਮਾਪਤੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਲੋਕਾਂ ਦੇ ਬੈਠਣ ਲਈ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਅਤੇ ਹੋਰਾਂ ਸਬੰਧੀ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੀ ਪੂਰੀ ਯੋਜਨਾਬੰਦੀ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪਤਵੰਤੇ, ਵਿਦਿਆਰਥੀਆਂ, ਆਮ ਲੋਕਾਂ ਆਦਿ ਨੂੰ ਸਮਾਗਮ ਵਿੱਚ ਸ਼ਮੂਲੀਅਤ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਮੂਹ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।

Leave a Reply

Your email address will not be published. Required fields are marked *

View in English