ਡਿਪਟੀ ਕਮਿਸ਼ਨਰ ਵੱਲੋਂ ਉਸਾਰੀ ਅਧੀਨ ਬਸ ਸਟੈਂਡ ਤੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਦਾ ਨਰੀਖਣ

ਫੈਕਟ ਸਮਾਚਾਰ ਸੇਵਾ

ਅਬੋਹਰ , ਅਗਸਤ 7


ਡਿਪਟੀ ਕਮਿਸ਼ਨਰ ਕਮ ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਅਬੋਹਰ ਸ਼ਹਿਰ ਦੇ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਬਸ ਸਟੈਂਡ ਤੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਜਲਦ ਤੋਂ ਜਲਦ ਵਿਕਾਸ ਪ੍ਰੋਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਬਸ ਸਟੈਂਡ ਅਤੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਦੇ ਚੱਲ ਰਹੇ ਵਿਕਾਸ ਕਾਰਜ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿਚ ਢਿੱਲ—ਮੱਠ ਨਾ ਵਰਤੀ ਜਾਵੇ ਅਤੇ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਲਾਜਮੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਿਲਡਿੰਗਾਂ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉਚ ਗੁਣਵਤਾ ਵਾਲੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਮੇਂ ਕੋਈ ਵੀ ਅਣਗਹਿਲੀ ਨਜਰ ਆਉਂਦੀ ਹੈ ਤਾਂ ਸਬੰਧਤ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਬੋਹਰ ਸ਼ਹਿਰ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਲਗਾਤਾਰ ਨਗਰ ਨਿਗਮ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਨੂੰ ਜਿਥੇ ਸ਼ੁਰੂ ਕੀਤਾ ਜਾ ਰਿਹਾ ਹੈ ਉਥੇ ਵਿਕਾਸ ਪ੍ਰੋਜੈਕਟਾਂ ਨੂੰ ਅੰਤਿਮ ਰੂਪ ਵੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਸਦਕਾ ਵਿਦਿਆਰਥੀਆਂ ਲਈ ਖੋਲ੍ਹੀ ਗਈ ਲਾਇਬ੍ਰੇਰੀ ਦਾ ਵੀ ਦੌਰਾ ਕੀਤਾ ਗਿਆ ਤਾਂ ਜੋ ਵਿਦਿਆਰਥੀਆ ਨੂੰ ਲਾਇਬ੍ਰੇਰੀ ਵਿਖੇ ਪ੍ਰਬੰਧਾਂ ਨੂੰ ਲੈ ਕੇ ਕੋਈ ਸਮੱਸਿਆ ਨਾ ਆਵੇ।

Leave a Reply

Your email address will not be published. Required fields are marked *

View in English