ਫੈਕਟ ਸਮਾਚਾਰ ਸੇਵਾ
ਬਠਿੰਡਾ, ਅਗਸਤ 23
ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬਤ ਤੋਂ ਦੂਜੇ ਪੜਾਅ ਤਹਿਤ ਮੀਰੀ ਪੀਰੀ ਖ਼ਾਲਸਾ ਮਾਰਚ ਆਰੰਭ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਅਤੇ ਸਿਆਸੀ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ । ਖ਼ਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੱਢਿਆ ਜਾ ਰਿਹਾ ਹੈ।
ਦੂਜੇ ਪੜਾਅ ਤਹਿਤ ਇਹ ਖ਼ਾਲਸਾ ਮਾਰਚ ਮਾਲਵਾ ਅਤੇ ਪੁਆਧ ਦੇ ਇਲਾਕਿਆਂ ਵਿਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।







