ਫੈਕਟ ਸਮਾਚਾਰ ਸੇਵਾ
ਚੇਂਗਮ , ਅਕਤੂਬਰ 15
ਤਮਿਲਨਾਡੂ ਦੇ ਤਿਰੁਵੰਨਮਲਾਈ ਜ਼ਿਲ੍ਹੇ ਦੇ ਚੇਂਗਮ ਦੇ ਕੋਲ ਅੱਜ ਇਕ ਦਰਦਨਾਕ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ’ਚ 7 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਘਟੀ ਜਦੋਂ ਕਾਰ ਅਤੇ ਲਾਰੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਟੱਕਰ ਇੰਨੀ ਜ਼ੋਰਦਾਰ ਸੀ ਕਿ 7 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੀ ਗਈ। ਪੀੜਤਾਂ ਦੀ ਪਛਾਣ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ ਸਾਰੇ ਲੋਕ ਇਕ ਵਿਆਹ ਸਮਾਰੋਹ ਤੋਂ ਘਰ ਵਾਪਸ ਪਰਤ ਰਹੇ ਸਨ। ਚੇਂਗਮ ਪੁਲਿਸ ਨੇ ਇਸ ਸੜਕ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਲਾਰੀ ਚਾਲਕ ਦੀ ਜਾਨ ਬਚ ਗਈ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਟਰੱਕ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਤੇਜ਼ ਰਫ਼ਤਾਰ ‘ਤੇ ਜਾ ਰਹੀ ਕਾਰ ਬੇਕਾਬੂ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਇਸ ਹਾਦਸੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।







