ਤਰਨਤਾਰਨ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ

ਫੈਕਟ ਸਮਾਚਾਰ ਸੇਵਾ

ਤਰਨਤਾਰਨ , ਜੁਲਾਈ 14

ਤਰਨਤਾਰਨ ਜ਼ਿਲ੍ਹੇ ਵਿੱਚ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਮੁਕਾਬਲਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ‘ਚ ਦੋਵਾਂ ਪਾਸਿਆਂ ਤੋਂ ਤੇਜ਼ ਗੋਲੀਬਾਰੀ ਹੋਈ।

ਜਾਣਕਾਰੀ ਮੁਤਾਬਕ ਪੁਲਿਸ ਇਨ੍ਹਾਂ ਲੁਟੇਰਿਆਂ ਦਾ ਪਿੱਛਾ ਕਰ ਰਹੀ ਸੀ ਤਾਂ ਲੁਟੇਰਿਆਂ ਨੇ ਪੁਲੀਸ ‘ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ ਜਿਸ ਵਿਚ ਦੋ ਲੁਟੇਰੇ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਜ਼ਖ਼ਮੀ ਲੁਟੇਰੇ ਦੀ ਮੌਤ ਹੋ ਗਈ ਹੈ। ਇਹ ਲੁਟੇਰੇ ਵੱਖ-ਵੱਖ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ-ਖੋਹ ਕਰਦੇ ਸਨ।

Leave a Reply

Your email address will not be published. Required fields are marked *

View in English