ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਗਸਤ 18
ਮਾਲ ਅਧਿਕਾਰੀਆਂ ਵੱਲੋਂ ਅੱਜ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਸ ਲੈ ਲਈ ਗਈ ਹੈ। ਚੰਡੀਗੜ੍ਹ ‘ਚ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ, ਇਸ ਮੀਟਿੰਗ ਦੌਰਾਨ ਜਾਇਜ਼ ਮੰਗਾਂ ਮੰਨ ਲੈਣ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ।
ਜਾਣਕਾਰੀ ਮੁਤਾਬਿਕ ਮਾਲ ਅਫਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ 17 ਅਗਸਤ ਨੂੰ ਸਮੂਹਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਸੀ ਜਿਸ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ’ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਐਸੋਸੀਏਸ਼ਨ ਦਾ ਕਹਿਣਾ ਸੀ ਕਿ ਬਕਾਇਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਕੋਈ ਮੰਗਾਂ ਨੂੰ ਲੈ ਕੇ ਗੌਰ ਨਹੀਂ ਕਰ ਰਹੀ ਜਿਸ ਕਾਰਨ ਉਨ੍ਹਾਂ ਨੂੰ ਹੜਤਾਲ ਵਰਗਾ ਕਦਮ ਚੁੱਕਣਾ ਪੈ ਰਿਹਾ ਹੈ।







