ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਈ 22
ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜਨ ਦੀ ਸ਼ਿਕਾਇਤ ਤੋਂ ਬਾਅਦ ਅੱਜ ਇਲਾਜ ਲਈ ਸਫਦਰਜੰਗ ਹਸਪਤਾਲ ਲਿਆਂਦਾ ਗਿਆ।
ਦੱਸ ਦੇਈਏ ਕਿ ਪਿਛਲੇ ਹਫ਼ਤੇ ਸੁਣਵਾਈ ਦੌਰਾਨ ਸਤੇਂਦਰ ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਜੇਲ੍ਹ ਵਿੱਚ ਸਤੇਂਦਰ ਜੈਨ ਦਾ ਵਜ਼ਨ ਕਰੀਬ 35 ਕਿਲੋ ਘਟਿਆ ਹੈ। ਉਸ ਦੀ ਸਿਹਤ ਠੀਕ ਨਹੀਂ ਚੱਲ ਰਹੀ ਹੈ।







