ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਪਰੈਲ 15
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ‘ਮੁਲਕਾਤ ਜੰਗਲਾ’ ਵਿੱਚ ਹੋਈ।
ਦੱਸ ਦੇਈਏ ਕਿ ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਭਗਵੰਤ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ।







