ਤੁਰਕੀ ਦੀ ਧਰਤੀ ਇੱਕ ਵਾਰ ਫਿਰ ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਹਿੱਲ ਗਈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ। ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (EMSC) ਦੇ ਅਨੁਸਾਰ, ਭੂਚਾਲ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ ‘ਤੇ ਸੀ। ਹਾਲਾਂਕਿ ਇਸ ਤਾਜ਼ਾ ਭੂਚਾਲ ਤੋਂ ਬਾਅਦ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਨੂੰ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਦੋਵਾਂ ਦੇਸ਼ਾਂ ਵਿਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 46 ਹਜ਼ਾਰ ਨੂੰ ਪਾਰ ਕਰ ਗਈ ਹੈ।







