ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 13
ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਰਅਸਲ ਸੁਪਰੀਮ ਕੋਰਟ ਨੇ ਤੇਜਸਵੀ ਯਾਦਵ ਦੇ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਏਐਸ ਓਕਾ ਅਤੇ ਜਸਟਿਸ ਉੱਜਲ ਭੂਯਨ ਦੀ ਬੈਂਚ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਅਸੀਂ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਹੈ।
ਤੇਜਸਵੀ ਯਾਦਵ ਨੇ 19 ਜਨਵਰੀ ਨੂੰ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਗੁਜਰਾਤੀਆਂ ਨੂੰ ਲੈ ਕੇ ਆਪਣਾ ਬਿਆਨ ਵਾਪਸ ਲੈ ਲਿਆ ਸੀ। 5 ਫਰਵਰੀ ਨੂੰ ਅਦਾਲਤ ਨੇ ਸੁਣਵਾਈ ਪੂਰੀ ਕਰਕੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।







