ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਨਵੰਬਰ 22
ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਹ ਜ਼ਿੰਮੇਵਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਜਾ ਸਕਦੀ ਹੈ।
ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦਾ ਐਲਾਨ ਕਿਸੇ ਵੀ ਸਮੇਂ ਸੰਭਵ ਹੈ। ਮੁੱਖ ਮੰਤਰੀ ਭਗਵੰਤ ਮਾਨ, ਜੋ ਇਸ ਸਮੇਂ ਪਾਰਟੀ ਦੇ ਮੁਖੀ ਵੀ ਹਨ, ਨੇ ਹਾਲ ਹੀ ‘ਚ ਪੰਜਾਬ ਦੀਆਂ ਚਾਰ ਸੀਟਾਂ ‘ਤੇ ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਉਦੋਂ ਤੋਂ ਹੀ ਅਟਕਲਾਂ ਸ਼ੁਰੂ ਹੋ ਗਈਆਂ ਸਨ ਕਿ ਪਾਰਟੀ ਇਹ ਜ਼ਿੰਮੇਵਾਰੀ ਕਿਸੇ ਨਵੇਂ ਨੇਤਾ ਨੂੰ ਸੌਂਪ ਸਕਦੀ ਹੈ। ਇਹ ਵੀ ਚਰਚਾ ਹੈ ਕਿ ਪਾਰਟੀ ਇਹ ਸੱਟਾ ਕਿਸੇ ਹਿੰਦੂ ਚਿਹਰੇ ‘ਤੇ ਖੇਡ ਸਕਦੀ ਹੈ।







