ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਸਤੰਬਰ 10
ਦਿੱਲੀ ਐਨਸੀਆਰ ਵਿੱਚ ਕੱਲ੍ਹ ਬਾਅਦ ਦੁਪਹਿਰ ਅਤੇ ਫਿਰ ਰਾਤ ਭਰ ਰੁਕ-ਰੁਕ ਕੇ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਲਗਾਤਾਰ ਮੀਂਹ ਅਤੇ ਹਵਾਵਾਂ ਨੇ ਰਾਜਧਾਨੀ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਅਤੇ ਕੱਲ੍ਹ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ-ਐਨਸੀਆਰ ਵਿੱਚ ਫਿਲਹਾਲ ਬੱਦਲ ਛਾਏ ਰਹਿਣਗੇ। ਅਗਲੇ 2-3 ਘੰਟਿਆਂ ਤੱਕ ਦਿੱਲੀ ਅਤੇ ਐਨਸੀਆਰ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਇਨ੍ਹੀਂ ਦਿਨੀਂ ਦਿੱਲੀ ‘ਚ ਜੀ-20 ਸੰਮੇਲਨ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਹੁਣ ਤੱਕ ਜੋ ਤਾਪਮਾਨ 37-38 ਡਿਗਰੀ ਸੀ, ਮੀਂਹ ਕਾਰਨ 30 ਡਿਗਰੀ ਦੇ ਆਸ-ਪਾਸ ਡਿੱਗ ਗਿਆ ਹੈ।







