ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 9
ਦਿੱਲੀ ਕੈਬਨਿਟ ਵਿੱਚ ਫੇਰਬਦਲ ਹੋਇਆ ਹੈ। ਮੰਤਰੀ ਕੈਲਾਸ਼ ਗਹਿਲੋਤ ਤੋਂ ਨਿਆਂ ਵਿਭਾਗ ਵਾਪਸ ਲੈ ਲਿਆ ਗਿਆ ਹੈ। ਉਸਨੂੰ ਹੁਣ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਲਾਟ ਕੀਤਾ ਗਿਆ ਹੈ। ਜਦੋਂਕਿ ਆਤਿਸ਼ੀ ਨੂੰ ਕਾਨੂੰਨ ਅਤੇ ਨਿਆਂ ਵਿਭਾਗ ਦਿੱਤਾ ਗਿਆ ਹੈ। ਆਤਿਸ਼ੀ ਹੁਣ ਕਾਨੂੰਨ ਅਤੇ ਨਿਆਂ ਸਮੇਤ 14 ਵਿਭਾਗਾਂ ਦੀ ਨਿਗਰਾਨੀ ਕਰੇਗੀ।







