ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 22
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਅੱਜ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਰਾਊਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਮੁੱਖ ਮੰਤਰੀ ਆਤਿਸ਼ੀ ਦੇ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ‘ਚ ਮੈਜਿਸਟ੍ਰੇਟ ਸਾਹਮਣੇ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੈਸ਼ਨ ਕੋਰਟ ਨੇ ਮਾਮਲੇ ਦੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਭਾਜਪਾ ਆਗੂ ਪ੍ਰਵੀਨ ਸ਼ੰਕਰ ਕਪੂਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ’ਤੇ ਮੈਜਿਸਟਰੇਟ ਅਦਾਲਤ ਵੱਲੋਂ ਜਾਰੀ ਕੀਤੇ ਸੰਮਨ ਖ਼ਿਲਾਫ਼ ਸੈਸ਼ਨ ਅਦਾਲਤ ਵਿੱਚ ਪਹੁੰਚ ਕੀਤੀ ਸੀ।







