ਦਿੱਲੀ ‘ਚ ਠੰਢ ਨੇ ਦਿੱਤੀ ਦਸਤਕ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 15

ਲਗਾਤਾਰ ਬਦਲ ਰਹੇ ਮੌਸਮ ਵਿਚਕਾਰ ਦਿੱਲੀ ‘ਚ ਹੁਣ ਸਵੇਰ ਤੇ ਰਾਤ ਸਮੇਂ ਠੰਢ ਦਾ ਅਹਿਸਾਸ ਵਧਣ ਲੱਗਾ ਹੈ। ਏਸੀ ਤੇ ਕੂਲਰ ਵੀ ਬੰਦ ਹੋਣ ਲੱਗੇ ਹਨ। ਆਸਮਾਨ ਸਾਫ਼ ਰਹਿਣ ਕਾਰਨ ਤਾਪਮਾਨ ਵੀ ਘੱਟ ਰਿਹਾ ਹੈ। ਇਸ ਸਿਲਸਿਲੇ ‘ਚ ਅੱਜ ਦਿੱਲੀ ‘ਚ ਇਸ ਸੀਜ਼ਨ ਦੀ ਸਭ ਤੋਂ ਠੰਢੀ ਸਵੇਰ ਰਹੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ

ਅੱਜ ਵੀ ਦਿੱਲੀ ਦੇ ਜ਼ਿਆਦਾ ਹਿੱਸਿਆਂ ‘ਚ ਸਵੇਰ ਤੋਂ ਹੀ ਸੂਰਜ ਚਮਕ ਰਿਹਾ ਹੈ। ਦਿਨ ਚੜਨ ਦੇ ਨਾਲ ਹੀ ਧੁੱਪ ਵੀ ਤਿੱਖੀ ਹੋ ਰਹੀ ਹੈ। ਹਾਂਲਾਕਿ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦਾ ਵੀ ਅਨੁਮਾਨ ਲਗਾਇਆ ਗਿਆ ਹੈ। ਅੱਜ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਡਿਗਰੀ ਘੱਟ 17.4 ਡਿਗਰੀ ਸੈਲਸੀਅਸ ਰਿਹਾ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਹੈ। ਘੱਟੋ-ਘੱਟ ਤਾਪਮਾਨ 35 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਤਿੰਨ-ਚਾਰ ਦਿਨ ਆਸਮਾਨ ਸਾਫ਼ ਹੀ ਰਹੇਗਾ। ਇਸ ਕਾਰਨ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਬਣੀ ਰਹੇਗੀ। ਹੌਲੀ-ਹੌਲੀ ਵੱਧ ਤੋਂ ਵੱਧ ਤਾਪਮਾਨ ‘ਚ ਗਿਰਾਵਟ ਆਵੇਗੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਅੱਜ ਸਵੇਰੇ 9 ਵਜੇ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ 207 ਰਿਹਾ। ਇਸ ਪੱਧਰ ਦੀ ਹਵਾ ਨੂੰ ਖਰਾਬ ਸ਼੍ਰੇਣੀ ‘ਚ ਰੱਖਿਆ ਜਾਂਦਾ ਹੈ। ਅਗਲੇ ਦੋ ਦਿਨਾਂ ‘ਚ ਹਵਾ ਗੁਣਵੱਤਾ ਸੂਚਕ ਅੰਕ ‘ਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English