ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 5
ਦਿੱਲੀ ਵਿੱਚ ਦਿਨੋ-ਦਿਨ ਪ੍ਰਦੂਸ਼ਿਤ ਹਵਾ ਨੇ ਸਥਿਤੀ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਸਥਿਤੀ ਨੂੰ ਦੇਖਦੇ ਹੋਏ, ਦਿੱਲੀ ਦੀ ਕੇਜਰੀਵਾਲ ਸਰਕਾਰ ਹਰਕਤ ਵਿੱਚ ਆ ਗਈ ਅਤੇ ਰਾਜਧਾਨੀ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ 10 ਨਵੰਬਰ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ 6-12ਵੀਂ ਜਮਾਤ ਤੱਕ ਦੇ ਸਕੂਲਾਂ ਲਈ ਆਨਲਾਈਨ ਕਲਾਸਾਂ ਸ਼ੁਰੂ ਕਰਨ ਦਾ ਵਿਕਲਪ ਦਿੱਤਾ ਗਿਆ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ, ਦਿੱਲੀ ਦਾ AQI 27 ਅਕਤੂਬਰ ਤੋਂ 3 ਨਵੰਬਰ ਦਰਮਿਆਨ 200 ਤੋਂ ਵੱਧ ਅੰਕ ਵਧਿਆ ਹੈ, ਜੋ ਸ਼ੁੱਕਰਵਾਰ ਨੂੰ ‘ਬਹੁਤ ਗੰਭੀਰ’ ਸ਼੍ਰੇਣੀ (450 ਤੋਂ ਉੱਪਰ) ‘ਤੇ ਪਹੁੰਚ ਗਿਆ ਹੈ।ਹਰ ਰੋਜ਼ ਸ਼ਾਮ 4 ਵਜੇ 24 ਘੰਟੇ ਦੀ ਔਸਤ AQI ਦਰਜ ਕੀਤੀ ਜਾਂਦੀ ਹੈ।ਸ਼ੁੱਕਰਵਾਰ ਨੂੰ ਦਿੱਲੀ ਵਿੱਚ ਔਸਤ 24-ਘੰਟੇ AQI 468 ਰਿਕਾਰਡ ਕੀਤਾ ਗਿਆ, ਜੋ ਕਿ 12 ਨਵੰਬਰ, 2021 ਨੂੰ ਦਰਜ ਕੀਤੇ ਗਏ 471 ਤੋਂ ਬਾਅਦ ਸਭ ਤੋਂ ਵੱਧ ਪ੍ਰਦੂਸ਼ਿਤ ਦਿਨ ਸੀ।







