ਦਿੱਲੀ ‘ਚ ਸਵਾਤੀ ਮਾਲੀਵਾਲ ਦੇ ਘਰ ‘ਤੇ ਹਮਲਾ, ਗੱਡੀਆਂ ਦੀ ਕੀਤੀ ਭੰਨਤੋੜ

ਫੈਕਟ ਸਮਾਚਾਰ ਸੇਵਾ

ਦਿੱਲੀ , ਅਕਤੂਬਰ 17

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਘਰ ਦੇ ਬਾਹਰ ਅੱਜ ਹਮਲਾ ਹੋਇਆ ਹੈ। ਜਿਸ ਵਿੱਚ ਉਨ੍ਹਾਂ ਦੀਆਂ ਕਾਰਾਂ ਦੀ ਭੰਨਤੋੜ ਕੀਤੀ ਗਈ ਹੈ। ਗੱਡੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਹਨ। ਸਵਾਤੀ ਮਾਲੀਵਾਲ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰਾਹਤ ਦੀ ਗੱਲ ਹੈ ਕਿ ਇਸ ਹਮਲੇ ਵਿੱਚ ਸਵਾਤੀ ਮਾਲੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸੁਰੱਖਿਅਤ ਹਨ।

ਡੀਸੀਡਬਲਿਊ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅੱਜ ਸਵੇਰੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਕੁਝ ਹਮਲਾਵਰ ਮੇਰੇ ਘਰ ‘ਚ ਦਾਖਲ ਹੋਏ ਅਤੇ ਉਨ੍ਹਾਂ ‘ਤੇ ਹਮਲਾ ਕੀਤਾ। ਮੈਂ ਅਤੇ ਮੇਰੀ ਮਾਂ ਦੀ ਕਾਰ ਬੁਰੀ ਤਰ੍ਹਾਂ ਟੁੱਟ ਗਈ ਅਤੇ ਘਰ ਅੰਦਰ ਵੜਨ ਦੀ ਕੋਸ਼ਿਸ਼ ਕੀਤੀ ਗਈ। ਸ਼ੁਕਰ ਹੈ ਕਿ ਮੈਂ ਅਤੇ ਮੇਰੀ ਮਾਂ ਦੋਵੇਂ ਘਰ ਨਹੀਂ ਸੀ, ਨਹੀਂ ਤਾਂ ਪਤਾ ਨਹੀਂ ਕੀ ਹੁੰਦਾ ! ਕੁਝ ਵੀ ਕਰਲੋ, ਮੈਂ ਨਹੀਂ ਡਰਾਂਗੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਕਰ ਰਹੀ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸਵਾਤੀ ਮਾਲੀਵਾਲ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਵਾਤੀ ਮਾਲੀਵਾਲ ਨੇ ਦੋਸ਼ ਲਗਾਇਆ ਹੈ ਕਿ ਜਦੋਂ ਤੋਂ ਉਨਾਂ ਨੇ ਫਿਲਮ ਨਿਰਮਾਤਾ ਅਤੇ ਬਿੱਗ ਬਾਸ ਪ੍ਰਤੀਯੋਗੀ ਸਾਜਿਦ ਖਾਨ ਖਿਲਾਫ ਆਵਾਜ਼ ਉਠਾਈ ਹੈ, ਉਸ ਨੂੰ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *

View in English