ਦਿੱਲੀ ‘ਚ AAP ਵਰਕਰਾਂ ਵਲੋਂ ਐਲ.ਜੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜਨਵਰੀ 2

ਸੁਲਤਾਨਪੁਰੀ ਖੇਤਰ ਵਿੱਚ ਇੱਕ ਔਰਤ ਨੂੰ ਗੱਡੀ ਦੇ ਨਾਲ ਖਿੱਚੇ ਜਾਣ ਤੋਂ ਬਾਅਦ ਜਿੱਥੇ ਪੂਰੇ ਮੁਲਕ ਵਿੱਚ ਰੋਸ ਦੀ ਲਹਿਰ ਵੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਦੂਜੇ ਪਾਸੇ ਅੱਜ ਗੁਸਾਏ ਆਮ ਲੋਕਾਂ ਤੇ ਆਪ ਵਰਕਰਾਂ ਵਲੋਂ ਐਲ ਜੀ ਦੀ ਰਿਹਾਇਸ਼ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਦੇ ਵਲੋਂ ਭੀੜ ਨੂੰ ਐਲਜੀ ਦੀ ਰਿਹਾਇਸ਼ ਅੱਗੋਂ ਹਟਾਉਣ ਵਾਸਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।

ਇਸ ਘਟਨਾ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਵੀ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ, ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ। ਕੁਝ ਲੜਕਿਆਂ ਨੇ ਇਕ ਲੜਕੀ ਨੂੰ ਆਪਣੀ ਕਾਰ ਵਿਚ ਕਈ ਕਿਲੋਮੀਟਰ ਤੱਕ ਘਸੀਟਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ। ਮੈਂ ਅਪੀਲ ਕਰਦਾ ਹਾਂ ਕਿ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਅਜਿਹੇ ਲੋਕਾਂ ਨੂੰ ਫਾਂਸੀ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *

View in English