ਦਿੱਲੀ : ਡੇਂਗੂ ਦੇ ਵਧਦੇ ਮਾਮਲਿਆਂ ‘ਚ ਸਰਕਾਰ ਦਾ ਵੱਡਾ ਫੈਸਲਾ, ਘਰਾਂ ‘ਚ ਮੱਛਰਾਂ ਦੀ ਬ੍ਰਿਡਿੰਗ ਮਿਲਣ ‘ਤੇ ਲੱਗੇਗਾ ਭਾਰੀ ਜੁਰਮਾਨਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜੁਲਾਈ 28

ਰਾਜਧਾਨੀ ਦਿੱਲੀ ‘ਚ ਡੇਂਗੂ ਦੇ ਵਧਦੇ ਮਾਮਲਿਆਂ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉੱਚ ਪੱਧਰੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ ਹਨ। ਇਸ ਦੇ ਨਾਲ ਹੀ ਦਿੱਲੀ ਵਿੱਚ ਮੱਛਰਾਂ ਦੀ ਬ੍ਰਿਡਿੰਗ ਮਿਲਣ ‘ਤੇ ਜੁਰਮਾਨੇ ਦੀ ਰਕਮ ਵਧਾ ਦਿੱਤੀ ਗਈ ਹੈ।

ਡੇਂਗੂ ਦੇ ਪ੍ਰਕੋਪ ਦੇ ਵਿਚਾਲੇ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਮੱਛਰਾਂ ਦੀ ਬ੍ਰਿਡਿੰਗ ਮਿਲਣ ‘ਤੇ ਜੁਰਮਾਨੇ ਦੀ ਰਕਮ ਵਧਾ ਦਿੱਤੀ ਗਈ ਹੈ। ਹੁਣ ਇਸ ਨੂੰ ਵਧਾ ਕੇ ਘਰਾਂ ਲਈ 1000 ਰੁਪਏ ਅਤੇ ਵਪਾਰਕ ਅਦਾਰਿਆਂ ਲਈ 5000 ਰੁਪਏ ਕਰ ਦਿੱਤਾ ਗਿਆ ਹੈ। ਘਰਾਂ ‘ਚ ਮੱਛਰਾਂ ਦੀ ਬ੍ਰਿਡਿੰਗ ਮਿਲਣ ‘ਤੇ 1000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਪਹਿਲਾਂ ਜੁਰਮਾਨੇ ਦੀ ਰਕਮ 500 ਰੁਪਏ ਸੀ। ਵਪਾਰਕ ਥਾਵਾਂ ‘ਤੇ ਬਰੀਡਿੰਗ ਮਿਲਣ ‘ਤੇ 5,000 ਰੁਪਏ ਦਾ ਜੁਰਮਾਨਾ ਲੱਗੇਗਾ।

ਜਾਣਕਾਰੀ ਦਿੰਦਿਆਂ ਮੰਤਰੀ ਸੌਰਭ ਭਾਰਦਵਾਜ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਡੇਂਗੂ ਦੇ ਮਰੀਜ਼ਾਂ ਲਈ ਬੈੱਡ ਰਾਖਵੇਂ ਕਰਨ, ਹਸਪਤਾਲਾਂ, ਮੁਹੱਲਾ ਕਲੀਨਿਕਾਂ ਵਿੱਚ ਦਵਾਈਆਂ ਦਾ ਸਟਾਕ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛਰਾਂ ਦੀ ਬ੍ਰਿਡਿੰਗ ਮਿਲਣ ਵਾਲੇ ਘਰਾਂ ਲਈ ਜੁਰਮਾਨਾ ਵਧਾ ਕੇ 1000 ਰੁਪਏ ਅਤੇ ਵਪਾਰਕ ਅਦਾਰਿਆਂ ਨੂੰ 5000 ਰੁਪਏ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English