ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 6
ਦਿੱਲੀ ਦੀਆਂ ਸੜਕਾਂ ‘ਤੇ ਜਲਦ ਹੀ ਮੁਫਤ ਬਾਈਕ ਐਂਬੂਲੈਂਸ ਦੇਖਣ ਨੂੰ ਮਿਲ ਸਕਦੀ ਹੈ। ਸਿਹਤ ਵਿਭਾਗ ਨੇ ਇਸ ਸੇਵਾ ਨੂੰ ਸ਼ੁਰੂ ਕਰਨ ਲਈ ਟੈਂਡਰ ਜਾਰੀ ਕਰ ਦਿੱਤਾ ਹੈ। ਇਸ ਤਹਿਤ ਸ਼ਾਹਦਰਾ ਅਤੇ ਉੱਤਰ-ਪੂਰਬੀ ਜ਼ਿਲ੍ਹਿਆਂ ਵਿੱਚ 16 ਬਾਈਕ ਐਂਬੂਲੈਂਸਾਂ ਦੀ ਸੇਵਾ ਸ਼ੁਰੂ ਕੀਤੀ ਜਾਣੀ ਹੈ। ਸੇਵਾ ਦੇਣ ਲਈ 11 ਦਸੰਬਰ ਤੱਕ ਅਰਜ਼ੀ ਦਿੱਤੀ ਜਾ ਸਕਦੀ ਹੈ।
ਦੱਸ ਦਈਏ ਕਿ ਕੋਰੋਨਾ ਮਹਾਮਾਰੀ ਤੋਂ ਪਹਿਲਾ ਦਿੱਲੀ ਸਰਕਾਰ ਵੱਲੋਂ ਇਹ ਯੋਜਨਾ ਸ਼ੁਰੂ ਕੀਤੀ ਗਈ ਸੀ ਪਰ ਕਈ ਕਾਰਨਾਂ ਕਰਕੇ ਇਹ ਸਹੂਲਤ ਸ਼ੁਰੂ ਨਹੀਂ ਹੋ ਸਕੀ। ਇਸ ਸੇਵਾ ਦੇ ਸ਼ੁਰੂ ਹੋਣ ਤੋਂ ਬਾਅਦ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਸਹੂਲਤ ਮਿਲੇਗੀ। ਇਹ ਸਹੂਲਤ ਤੰਗ ਗਲੀਆਂ ਵਿੱਚ ਐਮਰਜੈਂਸੀ ਡਾਕਟਰੀ ਦੇਖਭਾਲ ਪ੍ਰਦਾਨ ਕਰੇਗੀ। ਦਿੱਲੀ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਵੱਡੀਆਂ ਐਂਬੂਲੈਂਸਾਂ ਨਹੀਂ ਪਹੁੰਚ ਸਕਦੀਆਂ। ਅਜਿਹੇ ‘ਚ ਇਹ ਐਂਬੂਲੈਂਸ ਕਾਫੀ ਫਾਇਦੇਮੰਦ ਹੋਵੇਗੀ।







