ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਈ 2
ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਤਿਹਾੜ ਜੇਲ ਦੇ ਨੰਬਰ-9 ‘ਚ ਕੈਦੀਆਂ ਵਿਚਾਲੇ ਝੜਪ ਹੋ ਗਈ। ਇਸ ਵਿੱਚ ਰੋਹਿਣੀ ਕੋਰਟ ਗੋਲੀਕਾਂਡ ਦਾ ਮੁਲਜ਼ਮ ਗੈਂਗਸਟਰ ਸੁਨੀਲ ਉਰਫ਼ ਟਿੱਲੂ ਤਾਜਪੁਰੀਆ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਡੀਡੀਯੂ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਕੈਦੀਆਂ ਵਿਚਾਲੇ ਹੋਈ ਝੜਪ ਦੌਰਾਨ ਟਿੱਲੂ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਦਿੱਲੀ ਦੀ ਰੋਹਿਣੀ ਕੋਰਟ ਗੋਲੀਬਾਰੀ ਦੇ ਦੋਸ਼ੀ ਗੈਂਗਸਟਰ ਟਿੱਲੂ ਤਾਜਪੁਰੀਆ ਨੂੰ ਤਿਹਾੜ ਜੇਲ੍ਹ ਵਿੱਚ ਵਿਰੋਧੀ ਗੈਂਗ ਦੇ ਮੈਂਬਰਾਂ ਯੋਗੇਸ਼ ਟੁੰਡਾ ਅਤੇ ਹੋਰਾਂ ਨੇ ਹਮਲਾ ਕਰਕੇ ਮਾਰ ਦਿੱਤਾ। ਉਸ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।







