ਫੈਕਟ ਸਮਾਚਾਰ ਸੇਵਾ
ਮੁੰਬਈ , ਮਈ 23
ਜੈਕਲੀਨ ਫਰਨਾਂਡੀਜ਼ , ਕਾਨਮੈਨ ਸੁਕੇਸ਼ ਚੰਦਰਸ਼ੇਖਰ 200 ਕਰੋੜ ਦੇ ਧੋਖਾਧੜੀ ਮਾਮਲੇ ‘ਚ ਵੀ ਦੋਸ਼ੀ ਹੈ। ਅਕਸਰ ਉਹ ਅਦਾਲਤ ਵਿੱਚ ਪੇਸ਼ੀ ਲਈ ਪਹੁੰਚ ਜਾਂਦੀ ਹੈ। ਹੁਣ ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਅੱਜ ਫਿਰ ਤੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਹੋਈ ਹੈ। ਇਸ ਦੌਰਾਨ ਉਸ ਨੇ ਅਦਾਲਤ ਤੋਂ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਹੈ। ਦੱਸ ਦੇਈਏ ਕਿ ਜੈਕਲੀਨ ਫਰਨਾਂਡੀਜ਼ 200 ਕਰੋੜ ਰੁਪਏ ਦੇ ਜ਼ਬਰਨ ਵਸੂਲੀ ਘੁਟਾਲੇ ਦੇ ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ ਦੇ ਨਾਲ ਈਡੀ ਦੇ ਨਿਸ਼ਾਨੇ ‘ਤੇ ਹੈ।
ਇਸ ਤੋਂ ਪਹਿਲਾ ਜੈਕਲੀਨ ਨੂੰ ਆਪਣੇ ਪੇਸ਼ੇ ਦੇ ਸਿਲਸਿਲੇ ‘ਚ ਦੁਬਈ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਅਸਲ ‘ਚ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਹੋਣ ਦੇ ਨਾਤੇ ਜੈਕਲੀਨ ਨੂੰ ਹਰ ਵਾਰ ਵਿਦੇਸ਼ ਯਾਤਰਾ ‘ਤੇ ਜਾਣ ‘ਤੇ ਇਜਾਜ਼ਤ ਦੀ ਲੋੜ ਹੁੰਦੀ ਸੀ। ਪਿਛਲੇ ਸਾਲ ਜਦੋਂ ਜੈਕਲੀਨ ਨੇ ਵਿਦੇਸ਼ ਜਾਣ ਦੀ ਅਪੀਲ ਕੀਤੀ ਸੀ ਤਾਂ ਅਦਾਲਤ ਨੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇੰਨਾ ਹੀ ਨਹੀਂ, ਦਸੰਬਰ 2022 ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਉਸਦੇ ਖਿਲਾਫ ਜਾਰੀ ਲੁਕ-ਆਊਟ-ਸਰਕੂਲਰ ਦੇ ਅਧਾਰ ‘ਤੇ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।







