ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਗਸਤ 21
ਰਾਜਧਾਨੀ ਦਿੱਲੀ ਦੇ ਨੀਲੋਠੀ ਪਿੰਡ ਵਿੱਚ ਇੱਕ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਜਾਣਕਾਰੀ ਮੁਤਾਬਕ ਅਜੇ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।







