ਦਿੱਲੀ ਦੇ CM ਕੇਜਰੀਵਾਲ ਗ੍ਰਿਫਤਾਰ

ਨਵੀਂ ਦਿੱਲੀ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਈਡੀ ਦੁਆਰਾ ਗ੍ਰਿਫਤਾਰੀ ਤੋਂ ਬਚਣ ਲਈ ਦਾਇਰ ਕੇਜਰੀਵਾਲ ਦੀ ਪਟੀਸ਼ਨ ਵੀਰਵਾਰ ਨੂੰ ਹਾਈ ਕੋਰਟ ਵਿੱਚ ਖਾਰਜ ਕਰ ਦਿੱਤੀ ਗਈ। ਇਸ ਤੋਂ ਥੋੜ੍ਹੀ ਦੇਰ ਬਾਅਦ ਈਡੀ ਦੀ ਟੀਮ 10ਵਾਂ ਸੰਮਨ ਦੇਣ ਲਈ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚ ਗਈ ਅਤੇ ਗ੍ਰਿਫ਼ਤਾਰ ਕਰ ਲਿਆ ਹੈ।

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਤਿਸ਼ੀ ਨੇ ਕਿਹਾ ਕਿ ED ਦੋ ਸਾਲਾਂ ਵਿੱਚ ਇੱਕ ਰੁਪਿਆ ਵੀ ਬਰਾਮਦ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਸੀਐਮ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ।ਆਤਿਸ਼ੀ ਨੇ ਕਿਹਾ, ‘ਸਾਨੂੰ ਸੂਚਨਾ ਮਿਲੀ ਹੈ ਕਿ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰ ਅਸੀਂ ਹਮੇਸ਼ਾ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਵੇਗਾ। ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਅਸੀਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕਰਾਂਗੇ।ਸਾਡੇ ਵਕੀਲ ਸੁਪਰੀਮ ਕੋਰਟ ਵਿੱਚ ਪਹੁੰਚ ਰਹੇ ਹਨ।

Leave a Reply

Your email address will not be published. Required fields are marked *

View in English