ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਸਤੰਬਰ 23
ਦਿੱਲੀ ਦੇ ਨਰੇਲਾ ਇਲਾਕੇ ‘ਚ ਅੱਜ ਜੁੱਤੀਆਂ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ। ਅੱਗ ਲੱਗਣ ਤੋਂ ਬਾਅਦ ਧੂੰਆਂ ਉੱਠਦਾ ਦੇਖ ਕੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਅੱਗ ਲੱਗਣ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਿਸ ਸਮੇਤ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਕੀਤਾ ਗਿਆ।







