ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 4
ਦਿੱਲੀ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਘਰੋਂ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 50% ਕਰਮਚਾਰੀ ਘਰ ਤੋਂ ਕੰਮ ਕਰਨਗੇ। ਪ੍ਰਾਈਵੇਟ ਦਫਤਰਾਂ ਵਿਚ ਵੀ 50 ਫੀਸਦੀ ਕੰਮ ਘਰ ਤੋਂ ਹੀ ਹੋਵੇਗਾ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ।
ਪ੍ਰਦੂਸ਼ਣ ਨੂੰ ਲੈ ਕੇ ਬੁਲਾਈ ਗਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਵਾਤਾਵਰਣ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦਿੱਲੀ ਬਾਰਡਰ ਵਿੱਚ ਸਿਰਫ਼ ਸੀਐਨਜੀ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਹੀ ਐਂਟਰੀ ਮਿਲੇਗੀ। ਇਸ ਤੋਂ ਇਲਾਵਾ ਇਲੈਕਟ੍ਰਿਕ ਟਰੱਕਾਂ ਦੀ ਵੀ ਇਜਾਜ਼ਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਫਿਲਹਾਲ ਡੀਜ਼ਲ ਵਾਹਨਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਦਿੱਲੀ ਵਿੱਚ 500 ਪ੍ਰਾਈਵੇਟ ਈਕੋ ਬੱਸਾਂ ਚੱਲਣਗੀਆਂ। ਦਿੱਲੀ ਵਿੱਚ ਸਿਰਫ਼ BS-6 ਵਾਹਨਾਂ ਨੂੰ ਹੀ ਐਂਟਰੀ ਮਿਲੇਗੀ। ਹਵਾ ਪ੍ਰਦੂਸ਼ਣ ਲਈ ਛੇ ਮੈਂਬਰੀ ਨਿਗਰਾਨੀ ਕਮੇਟੀ ਬਣਾਈ ਗਈ ਹੈ। ਇਸ ਤੋਂ ਇਲਾਵਾ ਬਾਜ਼ਾਰ ਖੁੱਲ੍ਹਣ ਦਾ ਸਮਾਂ ਵੀ ਵਿਚਾਰਿਆ ਜਾ ਰਿਹਾ ਹੈ।







