ਦਿੱਲੀ ਵਿਖੇ ਭਲਵਾਨਾਂ ਦਾ ਰੋਸ ਮੁਜ਼ਾਹਰਾ Update

ਦਿੱਲੀ ਪੁਲਿਸ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਪਹਿਲਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੁਨੀਆ ਵਰਗੇ ਨਾਮੀ ਪਹਿਲਵਾਨ ਸ਼ਾਮਲ ਹਨ। ਦਿੱਲੀ ਪੁਲਸ ਨੇ ਐਤਵਾਰ (28 ਮਈ) ਨੂੰ ਸੰਸਦ ਭਵਨ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਪੁਲਸ ਹਿਰਾਸਤ ‘ਚ ਲੈਣ ਤੋਂ ਕੁਝ ਘੰਟੇ ਬਾਅਦ ਇਹ ਕਾਰਵਾਈ ਕੀਤੀ।

ਦਿੱਲੀ ਪੁਲਿਸ ਨੇ ਕਿਹਾ, ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਅਤੇ ਹੋਰ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੇਰ ਰਾਤ ਕੁਝ ਪਹਿਲਵਾਨ ਜੰਤਰ-ਮੰਤਰ ਆਏ ਸਨ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਵਾਪਸ ਭੇਜ ਦਿੱਤਾ ਗਿਆ।

Leave a Reply

Your email address will not be published. Required fields are marked *

View in English