ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 14
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 1100 ਘਾਟਾਂ ‘ਤੇ ਛਠ ਪੂਜਾ ਲਈ ਵੱਡੀਆਂ ਤਿਆਰੀਆਂ ਕੀਤੀਆਂ ਹਨ ਅਤੇ ਇਸ ਤਿਉਹਾਰ ਲਈ 25 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਛਠ ਤਿਉਹਾਰ 30 ਅਤੇ 31 ਅਕਤੂਬਰ ਨੂੰ ਮਨਾਇਆ ਜਾਵੇਗਾ। ਮੁੱਖ ਮੰਤਰੀ ਡਿਜੀਟਲ ਮਾਧਿਅਮ ਨਾਲ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਘਾਟਾਂ ‘ਤੇ ਟਾਇਲਟ, ਐਂਬੂਲੈਂਸ, ਫਸਟ ਏਡ (ਮੁੱਢਲਾ ਇਲਾਜ) ਅਤੇ ਬਿਜਲੀ (ਪਾਵਰ ਬੈਕਅੱਪ) ਉਪਲੱਬਧ ਕਰਵਾਉਣ ਵਰਗੀਆਂ ਤਿਆਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸੁਰੱਖਿਆ ‘ਤੇ ਖ਼ਾਸ ਧਿਆਨ ਦੇ ਰਹੀ ਹੈ ਅਤੇ ਵੱਖ-ਵੱਖ ਥਾਂਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਾਏ ਜਾਣਗੇ।







