ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 14
ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਮੁਸੀਬਤ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਜਾਣਕਾਰੀ ਮੁਤਾਬਕ ‘ਆਪ’ ਨੇਤਾ ਵਿਜੇ ਨਾਇਰ ਅਤੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਨੇਤਾ ਵਿਜੇ ਨਾਇਰ ਅਤੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਦਿੱਲੀ ਸ਼ਰਾਬ ਨੀਤੀ ‘ਚ ਮਨੀ ਲਾਂਡਰਿੰਗ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੋਵਾਂ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਦੋਵੇਂ ਨਿਆਇਕ ਹਿਰਾਸਤ ਵਿੱਚ ਸਨ। ਆਮ ਆਦਮੀ ਪਾਰਟੀ ਦੇ ਨੇਤਾ ਵਿਜੇ ਨਾਇਰ ਦੀ ਦਿੱਲੀ ਸ਼ਰਾਬ ਨੀਤੀ ਦੇ ਮਾਮਲੇ ‘ਚ ਜ਼ਮਾਨਤ ‘ਤੇ ਸੁਣਵਾਈ ਹੋਣੀ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਈ.ਡੀ ਨੇ ਗ੍ਰਿਫਤਾਰ ਕਰ ਲਿਆ।







