ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 29
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅੱਜ ਉਨ੍ਹਾਂ ਨਾਲ ਮੁਲਾਕਾਤ ਕਰੇਗੀ। ਤਿਹਾੜ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਸੁਨੀਤਾ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਬੀਤੀ ਰਾਤ ਤਿਹਾੜ ਜੇਲ੍ਹ ਨੇ ਮੁਲਾਕਾਤ ਰੱਦ ਕਰ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ 12:30 ਵਜੇ ਮੰਤਰੀ ਆਤਿਸ਼ੀ ਅਤੇ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤਿਹਾੜ ਪਹੁੰਚਣਗੇ ਅਤੇ ਮੁਲਾਕਾਤ ਕਰਨਗੇ।







