ਦਿੱਲੀ: LG ਅਤੇ CM ਕੇਜਰੀਵਾਲ ਨੇ 350 ਇਲੈਕਟ੍ਰਿਕ ਬੱਸਾਂ ਨੂੰ ਦਿੱਤੀ ਹਰੀ ਝੰਡੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਫਰਵਰੀ 14

ਸਰਕਾਰ ਨੇ ਦਿੱਲੀ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਦਿੱਲੀ ਟਰਾਂਸਪੋਰਟ ਵਿਭਾਗ ਨੂੰ ਨਵੀਆਂ ਈ-ਬੱਸਾਂ ਮਿਲੀਆਂ ਹਨ। ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 350 ਈ-ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਰਕਾਰ ਲਗਾਤਾਰ ਬੱਸਾਂ ਦੀ ਗਿਣਤੀ ਵਧਾ ਰਹੀ ਹੈ। ਪ੍ਰਦੂਸ਼ਣ ਨੂੰ ਘੱਟ ਕਰਨ ਲਈ ਈ-ਬੱਸਾਂ ‘ਤੇ ਜ਼ਿਆਦਾ ਜ਼ੋਰ ਦਿੱਤਾ ਜਾ ਰਿਹਾ ਹੈ।

ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਕਿਹਾ ਕਿ ਇਹ ਕਦਮ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾਏਗਾ। ਭਵਿੱਖ ਵਿੱਚ ਵੀ ਅਜਿਹੇ ਕਦਮ ਚੁੱਕੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਰਾਜਧਾਨੀ ਵਿੱਚ 350 ਈ-ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ 1,650 ਇਲੈਕਟ੍ਰਿਕ ਬੱਸਾਂ ਹਨ। ਦਿੱਲੀ ਹੁਣ ਦੇਸ਼ ਵਿੱਚ ਸਭ ਤੋਂ ਵੱਧ ਇਲੈਕਟ੍ਰਿਕ ਬੱਸਾਂ ਵਾਲਾ ਸ਼ਹਿਰ ਬਣ ਗਿਆ ਹੈ।

Leave a Reply

Your email address will not be published. Required fields are marked *

View in English