ਦਿੱਲੀ-NCR ‘ਚ ਅੱਜ ਫਿਰ ਹੋਵੇਗੀ ਭਾਰੀ ਬਾਰਿਸ਼

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਗਸਤ 12

ਰਾਜਧਾਨੀ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਬੱਦਲ ਛਾਏ ਹੋਏ ਹਨ। 2 ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਵੀ ਮੌਸਮ ਵਿਭਾਗ ਨੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਬੀਤੇ ਦਿਨ ਸਵੇਰੇ ਸ਼ੁਰੂ ਹੋਈ ਬਾਰਿਸ਼ ਦਿਨ ਭਰ ਜਾਰੀ ਰਹੀ। ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਦਰਜ ਕੀਤੀ ਗਈ ਜਦਕਿ ਕੁਝ ‘ਚ ਭਾਰੀ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਮੌਸਮ ਸੁਹਾਵਣਾ ਹੋ ਗਿਆ।

ਹਾਲਾਂਕਿ ਕਈ ਥਾਵਾਂ ‘ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਉਨ੍ਹਾਂ ਇਲਾਕਿਆਂ ‘ਚ ਜਾਣ ਤੋਂ ਬਚਣ ਲਈ ਕਿਹਾ ਹੈ, ਜਿੱਥੇ ਅਕਸਰ ਪਾਣੀ ਭਰਨ ਦੀ ਸਮੱਸਿਆ ਰਹਿੰਦੀ ਹੈ।

Leave a Reply

Your email address will not be published. Required fields are marked *

View in English