ਦਿੱਲੀ-NCR ‘ਚ ਮੀਂਹ ਕਾਰਨ ਵਧੀ ਠੰਢ, ਯੈਲੋ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਫਰਵਰੀ 4

ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਮੀਂਹ ਕਾਰਨ ਠੰਢ ਇੱਕ ਵਾਰ ਫਿਰ ਵਧ ਗਈ ਹੈ। ਜਿੱਥੇ ਇਕ ਪਾਸੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋ ਰਹੀ ਹੈ, ਉਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਨਾਲ ਠੰਡ ਨੇ ਵਾਪਸੀ ਕਰ ਦਿੱਤੀ ਹੈ। ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ ਮੀਂਹ ਨਾਲ ਸ਼ੁਰੂਆਤ ਹੋਈ।

ਮੌਸਮ ਵਿਭਾਗ ਨੇ ਮੌਸਮੀ ਤਬਦੀਲੀਆਂ ਕਾਰਨ ਐਤਵਾਰ ਨੂੰ ਮੀਂਹ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਸੀ। ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਸੀ। ਵਿਭਾਗ ਮੁਤਾਬਕ ਅੱਜ ਵੱਧ ਤੋਂ ਵੱਧ ਤਾਪਮਾਨ ਵਿੱਚ ਕੁਝ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਖਰਾਬ ਮੌਸਮ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ।

ਖੇਤਰੀ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਸ਼ਨੀਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 6.7 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਘੱਟ ਹੈ। ਸ਼ਨੀਵਾਰ ਨੂੰ ਦਿੱਲੀ ਦਾ ਪਾਲਮ ਇਲਾਕਾ ਸਭ ਤੋਂ ਠੰਡਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 21.3 ਡਿਗਰੀ ਰਿਹਾ। ਸਵੇਰੇ ਧੁੰਦ ਛਾਈ ਹੋਈ ਸੀ। ਸਵੇਰੇ 10 ਵਜੇ ਤੋਂ ਬਾਅਦ ਮੌਸਮ ਥੋੜ੍ਹਾ ਸਾਫ਼ ਹੋ ਗਿਆ ਅਤੇ ਦੁਪਹਿਰ ਨੂੰ ਚੰਗੀ ਧੁੱਪ ਨਿਕਲੀ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ।

Leave a Reply

Your email address will not be published. Required fields are marked *

View in English